ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਰੋਹਿਤ ਸ਼ਰਮਾ ਫਿੱਟ ਨਹੀਂ ਹੈ, ਇਸ ਲਈ ਕੇਐੱਲ ਰਾਹੁਲ ਨੂੰ ਕਪਤਾਨੀ ਸੌਂਪੀ ਗਈ ਹੈ। ਦੂਜੇ ਪਾਸੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਸ਼ਿਖਰ ਧਵਨ, ਵਾਸ਼ਿੰਗਟਨ ਸੁੰਦਰ ਅਤੇ ਦੀਪਕ ਚਾਹਰ ਦੀ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ‘ਚ ਵਾਪਸੀ ਹੋਈ ਹੈ। ਇਸ ਦੇ ਨਾਲ ਹੀ, ਆਈਪੀਐਲ 2021 ਅਤੇ ਘਰੇਲੂ ਕ੍ਰਿਕਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਰੁਤੁਰਾਜ ਗਾਇਕਵਾੜ ਅਤੇ ਵੈਂਕਟੇਸ਼ ਅਈਅਰ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਵਨਡੇ ਸੀਰੀਜ਼ ਲਈ ਭਾਰਤੀ ਟੀਮ – ਕੇਐਲ ਰਾਹੁਲ (ਕਪਤਾਨ), ਸ਼ਿਖਰ ਧਵਨ, ਰੁਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਵੈਂਕਟੇਸ਼ ਅਈਅਰ, ਰਿਸ਼ਭ ਪੰਤ, ਈਸ਼ਾਨ ਕਿਸ਼ਨ, ਯੁਜਵੇਂਦਰ ਚਾਹਲ, ਆਰ ਅਸ਼ਵਿਨ, ਵਾਸ਼ਿੰਗਟਨ ਸੁੰਦਰ , ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਪ੍ਰਸਿੱਧ ਕ੍ਰਿਸ਼ਨਾ, ਸ਼ਾਰਦੁਲ ਠਾਕੁਰ ਅਤੇ ਮੁਹੰਮਦ ਸਿਰਾਜ।