[gtranslate]

ਪੰਜਾਬ ਤੋਂ ਬਾਹਰ ਹੋਵੇਗੀ ਬੇਅਦਬੀ ਮਾਮਲਿਆਂ ਦੀ ਸੁਣਵਾਈ, ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਕੀਤੀ ਸਵੀਕਾਰ

beadbi cases will be heard

ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਚਰਚਾ ਹੈ ਕਿ ਹੁਣ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਚਾਰ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਤਿੰਨ ਬਰਗਾੜੀ ਬੇਅਦਬੀ ਮਾਮਲੇ ਅਤੇ 2010 ਦੇ ਮੋਗਾ ਬੇਅਦਬੀ ਮਾਮਲੇ ਨਾਲ ਸਬੰਧਿਤ ਹਨ।

Likes:
0 0
Views:
3418
Article Categories:
India News

Leave a Reply

Your email address will not be published. Required fields are marked *