ਬਹੁਤ ਸਾਰੇ ਲੋਕ ਪਨੀਰ ਖਾਣਾ ਪਸੰਦ ਕਰਦੇ ਹਨ। ਇਹ ਖਾਣ ’ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਲਾਭਦਾਇਕ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰਿਆਂ ਬੀਮਾਰੀਆਂ ਵੀ ਦੂਰ ਹੁੰਦੀਆਂ ਹਨ। ਪਨੀਰ ’ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਚਰਬੀ, ਫੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ ਕੁੱਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।
ਕੈਂਸਰ ਤੋਂ ਬਚਾਅ – ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੱਚੇ ਪਨੀਰ ਦਾ ਸੇਵਨ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ’ਚ ਕੈਂਸਰ ਸੈੱਲਸ ਦੀ ਗ੍ਰੋਥ ਰੁੱਕ ਜਾਂਦੀ ਹੈ, ਜਿਸ ਨਾਲ ਤੁਸੀਂ ਇਸ ਦੇ ਖਤਰੇ ਤੋਂ ਬਚੇ ਰਹਿੰਦੇ ਹੋ।
ਮਾਨਸਿਕ ਤਣਾਅ – ਦਿਨਭਰ ਕੰਮ ਕਰਨ ਦੇ ਬਾਅਦ ਤਣਾਅ ਅਤੇ ਥਕਾਵਟ ਹੋਣਾ ਤਾਂ ਆਮ ਹੈ ਪਰ 1 ਬਾਊਲ ਕੱਚਾ ਪਨੀਰ ਖਾਣ ਨਾਲ ਤੁਹਾਡੀ ਸਾਰੀ ਥਕਾਵਟ ਦੂਰ ਹੋ ਜਾਂਦੀ ਹੈ। ਇਸ ਲਈ ਜਦੋਂ ਵੀ ਤੁਹਾਨੂੰ ਤਣਾਅ ਜਾਂ ਥਕਾਵਟ ਮਹਿਸੂਸ ਹੋਵੇ ਤਾਂ ਕੱਚੇ ਪਨੀਰ ਦਾ ਸੇਵਨ ਕਰੋ।
ਮੋਟਾਪੇ ਤੋਂ ਛੁਟਕਾਰਾ – ਪ੍ਰੋਟੀਨ ਅਤੇ ਕੈਲਸ਼ੀਅਮ ਦੇ ਇਲਾਵਾ ਕੱਚੇ ਪਨੀਰ ’ਚ ਲੀਨੋਲਾਈਕ ਐਸਿਡ ਵੀ ਕਾਫੀ ਮਾਤਰਾ ’ਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ’ਚ ਫੈਟ ਬਰਨਿੰਗ ਪ੍ਰਾਸੈੱਸ ਤੇਜ਼ ਹੁੰਦਾ ਹੈ ਜਿਸ ਨਾਲ ਤੁਹਾਨੂੰ ਭਾਰ ਘਟਾਉਣ ’ਚ ਮਦਦ ਮਿਲਦੀ ਹੈ। ਇਸ ਲਈ ਆਪਣੀ ਡਾਈਟ ਪਲਾਨ ’ਚ ਕੱਚਾ ਪਨੀਰ ਜ਼ਰੂਰ ਸ਼ਾਮਿਲ ਕਰੋ।
ਮਜ਼ਬੂਤ ਹੱਡੀਆਂ – ਕੱਚੇ ਪਨੀਰ ’ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ।
ਫਾਈਬਰ ਨਾਲ ਭਰਪੂਰ – ਫਾਈਬਰ ਦੀ ਕਮੀ ਹੋਣ ’ਤੇ ਤੁਹਾਨੂੰ ਕਮਜ਼ੋਰ ਇਮਿਊਨ ਸਿਸਟਮ, ਬਵਾਸੀਰ, ਕੋਲੈਸਟਰੋਲ ,ਕਬਜ਼ ਅਕੇ ਸ਼ੂਗਰ ਲੈਵਨ ਵੱਧਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਨੂੰ ਵੀ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ ’ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਖਾਣ ਨਾਲ ਤੁਹਾਡੇ ਸਰੀਰ ’ਚ ਫਾਈਬਰ ਦੀ ਕਮੀ ਪੂਰੀ ਹੋ ਜਾਵੇਗੀ।
ਡਾਇਬਿਟੀਜ਼ ਮਰੀਜ਼ਾਂ ਲਈ ਫਾਇਦੇਮੰਦ – ਕੱਚੇ ਪਨੀਰ ’ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ ਜੋ ਕਿ ਡਾਇਬਿਟਿਕ ਪੇਸ਼ੇਂਟ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।
ਮਜ਼ਬੂਤ ਹੱਡੀਆਂ – ਕੱਚੇ ਪਨੀਰ ’ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ।