ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ। CM ਚਿਹਰਾ ਐਲਾਨੇ ਜਾਣ ਮਗਰੋਂ ਬੁੱਧਵਾਰ ਨੂੰ ਭਗਵੰਤ ਮਾਨ ਆਪਣੇ ਪਿੰਡ ਸਤੌਜ ਪੁੱਜੇ। ਜਿੱਥੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਪਿੰਡ ਸਤੌਜ ਪੁੱਜ ਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਆਪਣੇ ਪਿੰਡ ਦੇ ਬਜ਼ੁਰਗਾਂ ਦਾ ਆਸ਼ੀਰਵਾਦ ਤੇ ਮਾਵਾਂ, ਵੱਡੇ ਛੋਟੇ-ਭੈਣ ਭਰਾਵਾਂ ਦੀਆਂ ਦੁਆਵਾਂ ਲੈਣ ਲਈ ਆਪਣੀ ਜਨਮ ਭੂਮੀ ਸਤੌਜ ਆਇਆ ਹਾਂ।
ਭਗਵੰਤ ਮਾਨ ਨੇ ਕਿਹਾ ਕਿ ਮੈਂ ਜ਼ਿੰਦਗੀ ਦੇ ਹਰ ਸਫਰ ਦੀ ਸ਼ੁਰੂਆਤ ਇਥੋਂ ਹੀ ਕੀਤੀ ਹੈ। ਇਹੀ ਮਿੱਟੀ ਮੈਨੂੰ ਨਿਮਰ ਬਣੇ ਰਹਿਣ, ਕਦੇ ਹੰਕਾਰ ਨਾ ਕਰਨ ਤੇ ਕਦੇ ਨਾ ਥੱਕਣ ਦੀ ਸ਼ਕਤੀ ਦਿੰਦੀ ਹੈ। ਭਗਵੰਤ ਮਾਨ ਦੇ ਪਿੰਡ ਵਿੱਚ ਵਿਆਹ ਵਰਗਾ ਮਹੌਲ ਬਣਿਆ ਹੋਇਆ ਹੈ ਅਤੇ ਪੂਰੇ ਪਿੰਡ ਦੇ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ।