ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ 16 ਮਾਰਚ ਨੂੰ ਦੁਪਹਿਰ 12.30 ਵਜੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ।
ਪੰਜਾਬੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ ਵਿੱਚ ਕਿਹਾ, “ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿੱਚ ਰੰਗਾਂਗੇ।”