ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਉਂਜ ਡਾਕਟਰ ਹੋਣ ਕਾਰਨ ਉਹ ਸਿਹਤ ਵਿਭਾਗ ਵਿੱਚ ਦਿਲਚਸਪੀ ਦਿਖਾ ਰਹੇ ਸਨ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਇਹ ਮੰਤਰਾਲਾ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕੀਤੇ ਜਾਣ ਤੋਂ ਬਾਅਦ ਖਾਲੀ ਪਿਆ ਸੀ।
ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਵਾਪਸ ਲੈ ਲਈ ਗਈ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ।
ਕਿਸ ਨੂੰ ਕਿਹੜਾ ਮੰਤਰਾਲਾ
ਅਮਨ ਅਰੋੜਾ: ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਹਾਊਸਿੰਗ ਅਤੇ ਸ਼ਹਿਰੀ ਵਿਕਾਸ।
ਡਾ: ਇੰਦਰਬੀਰ ਸਿੰਘ ਨਿੱਝਰ: ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।
ਫੌਜਾ ਸਿੰਘ ਸਰਾਰੀ: ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ।
ਚੇਤਨ ਸਿੰਘ ਜੋੜਾਮਾਜਰਾ: ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ।
ਅਨਮੋਲ ਗਗਨ ਮਾਨ: ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਅਤੇ ਸ਼ਿਕਾਇਤਾਂ ਦਾ ਨਿਵਾਰਨ।