[gtranslate]

CM ਮਾਨ ਦੇ ਨਵੇਂ ਕੈਬਨਿਟ ਮੰਤਰੀਆਂ ਦਾ ਐਲਾਨ, ਕੱਲ੍ਹ 11 ਵਜੇ 10 ਮੰਤਰੀ ਚੁੱਕਣਗੇ ਸਹੁੰ, ਦੇਖੋ ਪੂਰੀ ਸੂਚੀ

bhagwant mann cabinet to have ten ministers

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸਾਰੇ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਮਾਨ ਵੱਲੋਂ 10 ਕੈਬਨਿਟ ਮੰਤਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮਾਨ ਵੱਲੋਂ ਮਾਲਵੇ ਤੋਂ 5, ਮਾਝੇ ਤੋਂ 4 ਤੇ ਦੁਆਬੇ ਤੋਂ 1 ਕੈਬਨਿਟ ਮੰਤਰੀ ਦੀ ਚੋਣ ਕੀਤੀ ਗਈ ਗਈ ਹੈ।

ਇਸ ਸਬੰਧੀ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ, “ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।”

ਭਲਕੇ ਸਹੁੰ ਚੁੱਕਣ ਜਾ ਰਹੇ ਮੰਤਰੀਆਂ ਵਿੱਚ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੇ ਸਿੰਗਲਾ ਸ਼ਾਮਿਲ ਹਨ। ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ।

Leave a Reply

Your email address will not be published. Required fields are marked *