ਯੂਕਰੇਨ ਅਤੇ ਰੂਸ ਵਿਚਕਾਰ ਤਣਾਅ ਵੱਧਦਾ ਜਾ ਰਿਹਾ ਹੈ। ਯੂਕਰੇਨ ਵਿੱਚ ਫਸੇ ਪੰਜਾਬੀ ਅਤੇ ਭਾਰਤੀ ਮਦਦ ਦੀ ਲਗਾਤਾਰ ਗੁਹਾਰ ਲਗਾ ਰਹੇ ਹਨ। ਇਸ ਕਾਰਨ ਬੀਤੇ ਦਿਨ ਵੀ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਸਨ ਤੇ ਹੁਣ ਪੰਜਾਬੀਆਂ ਦੀ ਮਦਦ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅੱਗੇ ਆਏ ਹਨ। ਭਗਵੰਤ ਮਾਨ ਨੇ ਯੂਕਰੇਨ ਵਿਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।
ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ, “ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਓਹਨਾਂ ਦੇ ਰਿਸ਼ਤੇਦਾਰਾਂ ਨੂੰ ਬੇਨਤੀ ਹੈ ਕਿ ਸਾਡੇ ਨਾਲ whattsApp ਨੰਬਰ 9877847778 ਤੇ ਸੰਪਰਕ ਕਰਨ …ਅਸੀਂ ਤੁਹਾਡੀ ਹਰ ਸੰਭਵ ਸਹਾਇਤਾ ਕਰਾਂਗੇ…ਭਗਵੰਤ ਮਾਨ”