ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ 6 ਫਰਵਰੀ ਨੂੰ ਹੋ ਸਕਦਾ ਹੈ। ਉੱਥੇ ਹੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਹਮਲਾ ਬੋਲਿਆ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਭਗਵੰਤ ਮਾਨ ਵੱਲੋਂ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਗਿਆ ਹੈ।
ਭਗਵੰਤ ਮਾਨ ਨੇ ਤੰਜ ਕਸਦਿਆਂ ਕਿਹਾ ਕਿ ਸਾਡੀ ਤਰਜ਼ ‘ਤੇ ਚੱਲ ਕੇ ਕਾਂਗਰਸ ਸਾਡੇ ਤੋਂ ਰਾਜਨੀਤੀ ਸਿੱਖ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਨੂੰ ਵੀ ਆਪਣਾ CM ਚਿਹਰਾ ਬਣਾ ਦੇਵੇ ਉਨ੍ਹਾਂ ਦੀ ਸਰਕਾਰ ਤਾਂ ਆਉਣੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ ਕਿਉਂਕਿ ਉਹ ਡਰੇ ਹੋਏ ਹਨ ਅਤੇ ਉਹ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਜਾਣਗੇ।