ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਸਬੰਧੀ ਤਿਹਾੜ ਜੇਲ੍ਹ ਨੂੰ ਪੱਤਰ ਲਿਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕੇਜਰੀਵਾਲ ਦਾ ਭਾਰ ਕਾਫੀ ਘੱਟ ਚੁੱਕਾ ਹੈ। ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿਲੋ ਘਟ ਗਿਆ ਹੈ। ਡਾਕਟਰਾਂ ਨੇ ਸੀਐਮ ਦੇ ਘਟਦੇ ਵਜ਼ਨ ਨੂੰ ਲੈ ਕੇ ਚਿੰਤਾ ਜਤਾਈ ਹੈ।