ਪੰਜਾਬ ‘ਚ ਇਸ ਵਾਰ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਦਰਜ ਕੀਤੀ ਹੈ। ਜਿਸ ਤੋਂ ਬਾਅਦ ਹੁਣ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਪਰ ਇਸ ਦੌਰਾਨ ਹੁਣ ਇੱਕ ਨਵੀ ਚਰਚਾ ਛਿੜ ਗਈ ਹੈ। ਕੁੱਝ ਮੀਡੀਆ ਰਿਪੋਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ ਵਿੱਚ ਬਹੁਤ ਪ੍ਰਚਾਰ ਕੀਤਾ ਸੀ।