ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ ਸਮੇਤ 122 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।
ਸੂਚੀ ਵਿਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ ਅਤੇ ਰਜ਼ੀਆ ਸੁਲਤਾਨਾ ਵਰਗੇ ਵੱਡੇ ਨਾਮ ਸ਼ਾਮਿਲ ਹਨ।