ਭਾਈ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ । ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਡਿਆ ਰਿਪੋਰਟਾਂ ਮੁਤਾਬਕ ਅਮ੍ਰਿਤਪਾਲ ਸਿੰਘ ਕੱਲ੍ਹ ਯਾਨੀ 10 ਫਰਵਰੀ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਭਾਵੇਂ ਇਸ ਵਿਆਹ ਸਬੰਧੀ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਪਰ ਫਿਰ ਵੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਆਨੰਦ ਕਾਰਜ ਭਲਕੇ ਜਲੰਧਰ ਦੇ ਫਤਿਹਪੁਰ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਗੁਰੂਘਰ ਵਿਖੇ ਹੋਣ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਉਨ੍ਹਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਹਾਲਾਂਕਿ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।