[gtranslate]

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਬੰਦ, ਦੇਸ਼ ਭਰ ‘ਚ ਦਿਖਣ ਲੱਗਿਆ ਅਸਰ

bharat band against agriculture bill

ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੇ ਗਾਜ਼ੀਪੁਰ ਸਰਹੱਦ ‘ਤੇ ਐਨਐਚ -9, ਐਨਐਚ -24 ਨੂੰ ਬੰਦ ਕਰ ਦਿੱਤਾ ਹੈ। ਕਿਸਾਨ ਜਥੇਬੰਦੀ ਨਾਲ ਜੁੜੇ ਆਗੂ ਇੱਥੇ ਇਕੱਠੇ ਹੋਏ ਹਨ। ਗਾਜ਼ੀਪੁਰ ਸਰਹੱਦ ਤੋਂ ਇਲਾਵਾ ਕਿਸਾਨਾਂ ਨੇ ਸ਼ੰਭੂ ਬਾਰਡਰ ਨੂੰ ਵੀ ਬੰਦ ਕਰ ਦਿੱਤਾ ਹੈ।

ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਹੁਣ ਇਸ ਭਾਰਤ ਬੰਦ ਦਾ ਅਸਰ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ ਤੋਂ ਇਲਾਵਾ ਕੇਂਦਰ ਸਰਕਾਰ ਦੇ ਖੇਤੀਬਾੜੀ ਐਕਟ ਦੇ ਵਿਰੁੱਧ ਸੰਯੁਕਤ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦਾ ਪ੍ਰਭਾਵ ਮੁਜ਼ੱਫਰਪੁਰ, ਵੈਸ਼ਾਲੀ, ਪਟਨਾ, ਆਰਾ, ਬੇਗੂਸਰਾਏ, ਦਰਭੰਗਾ, ਜਹਾਨਾਬਾਦ, ਅਰਵਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਦਿਖਣਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਿਆਂ ਤੋਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ।

ਪੰਜਾਬ ਵੀ ਵਿੱਚ BJP ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਬੰਦ ਦਾ ਸਮਰਥਨ ਕਰ ਰਹੀਆਂ ਹਨ। ਉੱਥੇ ਹੀ ਬਿਹਾਰ ਵਿੱਚ ਰਾਜਦ, ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਇਸ ਦੇ ਤਹਿਤ ਐਨਡੀਏ ਅਤੇ ਖੱਬੀਆਂ ਪਾਰਟੀਆਂ ਦੇ ਵਰਕਰ ਸਵੇਰ ਤੋਂ ਹੀ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਵੀ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਭਾਰਤ ਬੰਦ ਦੌਰਾਨ ਛੋਟ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦੇ ਸਹਿਯੋਗ ਨਾਲ ਦੁੱਧ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਲੰਘ ਰਹੀਆਂ ਹਨ।

Leave a Reply

Your email address will not be published. Required fields are marked *