ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀਰਵਾਰ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਇੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਰਹੀ। ਈਡੀ ਦੇ ਸੂਤਰਾਂ ਅਨੁਸਾਰ ਪੁੱਛਗਿੱਛ ਤੋਂ ਬਾਅਦ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਅਤੇ ਹੈ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਕਰਨ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ।
