ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਸਾਬਕਾ ਮੰਤਰੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ। ਦੱਸ ਦੇਈਏ ਕਿ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ।
