ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਤਾਜ਼ਾ ਰੁਝਾਨਾਂ ਮੁਤਾਬਕ ਪਹਿਲੇ ਗੇੜ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਅਤੇ ਹਲਕਾ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਇਨ੍ਹਾਂ ਦੋਵੇਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।
ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।