ਵੱਡਾ ਫੈਸਲਾ ਲੈਂਦਿਆਂ ਕੇਂਦਰੀ ਸਿੱਖਿਆ ਮੰਤਰਾਲੇ ਨੇ 23 ਦਸੰਬਰ ਨੂੰ ‘ਨੋ ਡਿਟੈਂਸ਼ਨ ਪਾਲਿਸੀ’ ਨੂੰ ਖਤਮ ਕਰ ਦਿੱਤਾ ਹੈ। ਹੁਣ 5ਵੀਂ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ‘ਚ ਫੇਲ੍ਹ ਹੋਣ ਵਾਲੇ ਵਿਦਿਆਰਥੀ ਪਾਸ ਨਹੀਂ ਹੋਣਗੇ। ਪਹਿਲਾਂ ਫੇਲ੍ਹ ਹੋਣ ਵਾਲੇ ਵਿਦਿਆਰਥੀਆਂ ਨੂੰ ਪਾਸ ਕਰਕੇ ਅਗਲੀ ਜਮਾਤ ਵਿੱਚ ਤਰੱਕੀ ਦਿੱਤੀ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਫੇਲ੍ਹ ਹੋਣ ਵਾਲੇ ਵਿਦਿਆਰਥੀਆਂ ਨੂੰ ਦੋ ਮਹੀਨਿਆਂ ਦੇ ਅੰਦਰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਮਿਲੇਗਾ। ਜੇਕਰ ਕੋਈ ਵਿਦਿਆਰਥੀ ਦੁਬਾਰਾ ਫੇਲ੍ਹ ਹੁੰਦਾ ਹੈ ਤਾਂ ਉਸ ਨੂੰ ਤਰੱਕੀ ਨਹੀਂ ਦਿੱਤੀ ਜਾਵੇਗੀ। ਐਲੀਮੈਂਟਰੀ ਸਿੱਖਿਆ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਵੱਲ ਇੱਕ ਕਦਮ ਚੁੱਕਦੇ ਹੋਏ, ਸਿੱਖਿਆ ਮੰਤਰਾਲੇ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ‘ਨੋ-ਡਿਟੈਂਸ਼ਨ ਪਾਲਿਸੀ’ ਨੂੰ ਖਤਮ ਕਰ ਦਿੱਤਾ ਹੈ।
