ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਸੂਤਰਾਂ ਅਨੁਸਾਰ ਮੂਸੇਵਾਲਾ ਕਤਲ ਕਾਂਡ ਵਿੱਚ ਵਰਤੇ ਗਏ ਹਥਿਆਰ ਪਾਕਿਸਤਾਨ ਤੋਂ ਆਏ ਸਨ। ਪਾਕਿਸਤਾਨ ਦੇ ਹਾਮਿਦ ਨਾਂ ਦੇ ਹਥਿਆਰ ਸਮੱਗਲਰ ਨੇ ਇਹ ਹਥਿਆਰ ਸਪਲਾਈ ਕੀਤੇ ਸਨ। ਸੂਤਰਾਂ ਮੁਤਾਬਕ ਹਾਮਿਦ ਦੁਬਈ ‘ਚ ਰਹਿੰਦਾ ਹੈ। ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਦਿਨ ਦਿਹਾੜੇ ਮਾਨਸਾ ਜ਼ਿਲ੍ਹੇ ਵਿੱਚ ਉਸ ਦੇ ਜੱਦੀ ਪਿੰਡ ਨੇੜੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਅਤੇ ਉਸਦੇ ਦੋ ਸਾਥੀਆਂ ‘ਤੇ 2 ਮਿੰਟ 30 ਸੈਕਿੰਡ ਤੱਕ ਲਗਾਤਾਰ ਗੋਲੀਬਾਰੀ ਹੁੰਦੀ ਰਹੀ ਸੀ। ਪਹਿਲਾਂ ਕਿਹਾ ਗਿਆ ਸੀ ਕਿ ਅਪਰਾਧ ਵਿੱਚ ਏਕੇ-47 ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਸੂਤਰਾਂ ਮੁਤਾਬਿਕ ਹਾਮਿਦ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਬੁਲੰਦਸ਼ਹਿਰ ਨਿਵਾਸੀ ਗੁਰਗੇ ਨੂੰ ਹਥਿਆਰ ਸਪਲਾਈ ਕੀਤੇ ਸਨ।
