ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਦਿੱਤੇ ਗਏ ਹਨ। ਇਸ ਦੌਰਾਨ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੂੰ ਵੀ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਕੇਸ ‘ਚ ਪਟਿਆਲਾ ਦੀ ਇੱਕ ਜੇਲ੍ਹ ‘ਚ ਬੰਦ ਹਨ।
ਪਰ ਹੁਣ ਹਾਈਕੋਰਟ ਨੇ ਸੁਖਪਾਲ ਖਹਿਰਾ ਨੇ ਇੱਕ ਵੱਡੀ ਰਾਹਤ ਦੇ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਬਾਰੇ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਹਨ। ਉਨ੍ਹਾਂ ਨੇ ਪਿਛਲੀ ਵਾਰ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਜਿੱਤ ਦਰਜ ਕੀਤੀ ਸੀ।