ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਵਿੱਚ ਬੰਦੂਕ ਕਲਚਰ ਖ਼ਿਲਾਫ਼ ਸਖ਼ਤੀ ਕਰਦਿਆਂ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਸੀਐਮ ਭਗਵੰਤ ਮਾਨ ਦੀ ਦੋਨਾਲੀ ਵਾਲੀ ਤਸਵੀਰ ਟਵੀਟ ਕੀਤੀ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕਸਦਿਆਂ ਕੁੱਝ ਲਾਈਨਾਂ ਵੀ ਲਿਖੀਆਂ ਹਨ।
Mittran nu shonk hathiaran da?
ਪਰ ਪਰਚੇ ਬੱਚਿਆਂ ਤੇ ਹੋ ਰਹੇ ਨੇ 🤔 @BhagwantMann pic.twitter.com/81vHcdWtlf— Bikram Singh Majithia (@bsmajithia) November 27, 2022
ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ਦੀ ਬਹੁਤ ਪੁਰਾਣੀ ਤਸਵੀਰ ਟਵੀਟ ਕੀਤੀ ਹੈ। ਤਸਵੀਰ ਵਿੱਚ ਭਗਵੰਤ ਮਾਨ ਦੋਨਾਲੀ ਫੜ ਕੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਟਵੀਟ ‘ਚ ਮਜੀਠੀਆ ਨੇ ਸੀਐੱਮ ਮਾਨ ‘ਤੇ ਵਿਅੰਗ ਕੱਸਦੇ ਹੋਏ ਲਿਖਿਆ ਕਿ ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ, ਪਰ ਪਰਚੇ ਬੱਚਿਆਂ ‘ਤੇ ਹੋ ਰਹੇ ਨੇ। ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟੈਗ ਵੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹਲਕਾ ਮਜੀਠਾ ਦੇ ਥਾਣਾ ਕੱਥੂਨੰਗਲ ਵਿਖੇ 10 ਸਾਲਾ ਬੱਚੇ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਤਸਵੀਰ ਪੁਰਾਣੀ ਸੀ ਅਤੇ ਬੱਚਾ ਉਦੋਂ 4 ਸਾਲ ਦਾ ਸੀ। ਇੰਨਾ ਹੀ ਨਹੀਂ ਇਹ ਤਸਵੀਰ ਬੱਚੇ ਨੇ ਆਪਣੇ ਕਿਸੇ ਸੋਸ਼ਲ ਅਕਾਊਂਟ ‘ਤੇ ਨਹੀਂ, ਸਗੋਂ ਉਸ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਸੀ, ਉਹ ਵੀ 6 ਸਾਲ ਪਹਿਲਾਂ।
10 ਸਾਲ ਦੇ ਬੱਚੇ ‘ਤੇ FIR ਤੋਂ ਬਾਅਦ ਪੰਜਾਬ ਸਰਕਾਰ ਨੂੰ ਬੈਕਫੁੱਟ ‘ਤੇ ਆਉਣਾ ਪਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਭਰੋਸਾ ਦਿੱਤਾ ਸੀ ਕਿ ਬੱਚੇ ਨੂੰ ਮੁਲਜ਼ਮ ਨਹੀਂ ਮੰਨਿਆ ਜਾਵੇਗਾ ਅਤੇ ਐਫਆਈਆਰ ਵਿੱਚ ਵੀ ਉਸ ਦਾ ਨਾਂ ਨਹੀਂ ਸੀ। ਇੰਨਾ ਹੀ ਨਹੀਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਨੂੰ ਆਪਣੀ ਵੱਡੀ ਗਲਤੀ ਮੰਨਿਆ ਸੀ।