ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਦੀ ਟਿਕਟ ਕੱਟ ਕਰਕੇ ਇਸ ਵਾਰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਟੰਡਨ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਹਨ। ਕਿਰਨ ਖੇਰ ਚੰਡੀਗੜ੍ਹ ਤੋਂ ਲਗਾਤਾਰ ਦੋ ਵਾਰ ਚੋਣ ਜਿੱਤ ਕੇ ਲੋਕ ਸਭਾ ਵਿੱਚ ਜਾ ਚੁੱਕੇ ਹਨ।
ਟੰਡਨ ਸੀਨੀਅਰ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਸੰਜੇ ਟੰਡਨ ਨੇ ਚੰਡੀਗੜ੍ਹ ਵਿੱਚ ਭਾਜਪਾ ਸੰਗਠਨ ਦੀ ਸਥਾਪਨਾ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ।