ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਭਾਜਪਾ ਵੱਲੋਂ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਉਹ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੇ ਪਤਨੀ ਹਨ। ਜਦਕਿ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਪਰਮਪਾਲ ਕੌਰ ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸੀ। ਉਹ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਨ।