[gtranslate]

BJP MP ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

bjp mp gautam gambhir complains

ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਆਈਐਸਆਈਐਸ ਕਸ਼ਮੀਰ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਭਾਜਪਾ ਸਾਂਸਦ ਨੇ ਹੁਣ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਗੌਤਮ ਗੰਭੀਰ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੌਤਮ ਗੰਭੀਰ ਨੇ ਬੀਤੀ ਰਾਤ ਹੀ ਇਹ ਸ਼ਿਕਾਇਤ ਦਰਜ ਕਰਵਾਈ ਹੈ। ਗੌਤਮ ਗੰਭੀਰ ਦੇ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਆਈਐਸਆਈਐਸ ਕਸ਼ਮੀਰ ਨੇ ਉਨ੍ਹਾਂ ਨੂੰ ਫ਼ੋਨ ਅਤੇ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੌਤਮ ਗੰਭੀਰ ਰਾਜਧਾਨੀ ਦਿੱਲੀ ਦੀ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਗੰਭੀਰ ਕ੍ਰਿਕਟ ਤੋਂ ਸਨਿਆਸ ਲੈਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਰਾਜਨੀਤੀ ਵਿੱਚ ਆਏ ਸਨ।

Leave a Reply

Your email address will not be published. Required fields are marked *