ਵੀਰਵਾਰ ਨੂੰ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵੱਲੋਂ ਇਸ ਸੂਚੀ ਦੇ ਵਿੱਚ 27 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਖਾਸ ਗੱਲ ਇਹ ਹੈ ਕਿ ਭਾਜਪਾ ਨੇ ਹਰਜੀਤ ਗਰੇਵਾਲ ਦੀ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਟਿਕਟ ਕੱਟੀ ਗਈ ਹੈ। ਭਾਜਪਾ ਨੇ ਰਾਜਪੁਰਾ ਤੋਂ ਹਰਜੀਤ ਗਰੇਵਾਲ ਦੀ ਥਾਂ ਜਗਦੀਸ਼ ਕੁਮਾਰ ਜੱਗਾ ਨੂੰ ਉਮੀਦਵਾਰ ਐਲਾਨਿਆ ਹੈ।
भारतीय जनता पार्टी की केंद्रीय चुनाव समिति ने आगामी पंजाब विधानसभा चुनाव-2022 के लिए निम्नलिखित प्रत्याशियों के नामों पर अपनी स्वीकृति प्रदान की है। pic.twitter.com/2qKWLHupd1
— BJP PUNJAB (@BJP4Punjab) January 27, 2022
ਦੱਸ ਦੇਈਏ ਕਿ ਹਰਜੀਤ ਗਰੇਵਾਲ ਕਿਸਾਨ ਅੰਦੋਲਨ ਦੇ ਦੌਰਾਨ ਵੀ ਕਾਫੀ ਚਰਚਾ ਦੇ ਵਿੱਚ ਰਹੇ ਸੀ। ਹਾਲਾਂਕਿ ਉਨ੍ਹਾਂ ਦੀ ਟਿਕਟ ਕੱਟੇ ਜਾਣ ਦਾ ਕੀ ਕਾਰਨ ਹੈ ਇਹ ਅਜੇ ਸਪਸ਼ਟ ਨਹੀਂ ਹੈ। ਭਾਜਪਾ ਇਸ ਵਾਰ ਪੰਜਾਬ ਵਿੱਚ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਮਿਲ ਕੇ ਚੋਣ ਲੜ ਰਹੀ ਹੈ। ਗੱਠਜੋੜ ਦੇ ਤਹਿਤ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ਦੇ ਉੱਪਰ ਚੋਣ ਲੜ ਰਹੀ ਹੈ।