ਚੋਣ ਕਮਿਸ਼ਨ ਵੱਲੋਂ ਇਸੇ ਸਾਲ ਪੰਜਾਬ ਅਤੇ ਯੂਪੀ ਸਣੇ ਪੰਜ ਸੂਬਿਆਂ ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਦੀ ਸਫ਼ਲਤਾ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਕਿਸਾਨ ਸਿਆਸੀ ਮੈਦਾਨ ਵਿੱਚ ਨਿੱਤਰਦੇ ਨਜ਼ਰ ਆ ਰਹੇ ਹਨ। ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜਨ ਲਈ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਬਣਾਇਆ ਹੈ। ਜਦਕਿ ਸੂਬੇ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਉਹ ਸੰਯੁਕਤ ਸਮਾਜ ਮੋਰਚੇ ਦਾ ਨਾ ਤਾਂ ਸਮਰਥਨ ਕਰੇਗੀ ਅਤੇ ਨਾ ਹੀ ਵਿਰੋਧ ਕਰੇਗੀ।
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ, ਜਿਸ ਕੋਲ ਪੰਜਾਬ ਵਿੱਚ ਕਿਸਾਨਾਂ ਦਾ ਸਭ ਤੋਂ ਵੱਡਾ ਸਮਰਥਨ ਆਧਾਰ ਹੈ ਅਤੇ ਮਾਲਵਾ ਪੱਟੀ ਵਿਚ ਦਬਦਬਾ ਹੈ, ਉਸ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ (ਐਸਐਸਐਮ) ਦਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਰਥਨ ਨਹੀਂ ਕਰੇਗੀ। ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਅਗਲੇ ਮਹੀਨੇ ਹੋਣ ਵਾਲੀਆਂ ਪੰਜਾਬ ਚੋਣਾਂ ਨਹੀਂ ਲੜੇਗੀ ਅਤੇ ਨਾ ਹੀ ਐੱਸਐੱਸਐੱਮ ਦੀ ਹਮਾਇਤ ਜਾਂ ਵਿਰੋਧ ਕਰੇਗੀ। ਉਗਰਾਹਾਂ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 15 ਜਨਵਰੀ ਨੂੰ ਸੱਦੀ ਮੀਟਿੰਗ ਵਿਚ ਹਿੱਸਾ ਲਵੇਗੀ