ਪਾਪਾਮੋਆ ਬੀਚ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਪਾਣੀ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੁਪਹਿਰ ਕਰੀਬ 12.45 ਵਜੇ ਇੱਕ ਵਿਅਕਤੀ ਦੀ ਲਾਸ਼ ਪਾਣੀ ਵਿੱਚ ਮਿਲੀ ।ਪੁਲਿਸ ਫਿਲਹਾਲ ਇਸ ਬਾਰੇ ਹੋਰ ਟਿੱਪਣੀ ਕਰਨ ਤੋਂ ਅਸਮਰੱਥ ਹੈ ਪਰ ਕਿਹਾ ਕਿ ਪੁੱਛਗਿੱਛ ਜਾਰੀ ਹੈ। ਇੱਕ ਰਸਮੀ ਪਛਾਣ ਪ੍ਰਕਿਰਿਆ ਚੱਲ ਰਹੀ ਹੈ, ਜਿਸ ਵਿੱਚ ਕੁਝ ਸਮਾਂ ਲੱਗ ਸਕਦਾ ਹੈ।
