ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੂੰ ਇਲਾਜ ਲਈ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਿਕ ਉਹ ਘੋੜ ਸਵਾਰੀ ਕਰਦੇ ਸਮੇਂ ਬੇਹੋਸ਼ ਹੋ ਗਏ ਸੀ ਸਨ ਅਤੇ ਗੰਭੀਰ ਜ਼ਖਮੀ ਹੋ ਗਏ ਸੀ। ਅਦਾਕਾਰ ਕੁੱਝ ਦਿਨ ਪਹਿਲਾਂ ਵੀ ਇਸ ਘਟਨਾ ‘ਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਸੀ, ਉਨ੍ਹਾਂ ਨੂੰ ਫਿਲਹਾਲ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਪਿਛਲੇ ਸਾਲ ਵੀ ਰਣਦੀਪ ਹੁੱਡਾ ਐਕਸ਼ਨ ਸੀਨ ਕਰਦੇ ਹੋਏ ਜ਼ਖਮੀ ਹੋ ਗਏ ਸਨ। ਉਹ ਸਲਮਾਨ ਖਾਨ ਦੀ ਫਿਲਮ ਰਾਧੇ ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਐਕਸ਼ਨ ਸੀਨ ਕਰਦੇ ਸਮੇਂ ਉਨ੍ਹਾਂ ਦੀ ਸੱਜੀ ਲੱਤ ‘ਤੇ ਸੱਟ ਲੱਗ ਗਈ ਸੀ ਅਤੇ ਗੋਡੇ ਦੀ ਸਰਜਰੀ ਕਰਵਾਉਣੀ ਪਈ ਸੀ। ਉਨ੍ਹਾਂ ਦੀ ਸਰਜਰੀ ਇੰਸਪੈਕਟਰ ਅਵਿਨਾਸ਼ ਦੀ ਸ਼ੂਟਿੰਗ ਦੌਰਾਨ ਹੋਈ ਸੀ। ਇਸ ਦੌਰਾਨ ਰਣਦੀਪ ਹੁੱਡਾ ਨੇ ਹਸਪਤਾਲ ਤੋਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ ਅਤੇ ਆਪਣੀ ਸਿਹਤ ਨਾਲ ਜੁੜੀ ਜਾਣਕਾਰੀ ਵੀ ਦਿੱਤੀ ਸੀ।