ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਬੰਬ ਧਮਾਕਾ ਹੋਇਆ ਹੈ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਪੁਲਿਸ ਚੌਕੀ ‘ਤੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਹਾਲਾਂਕਿ ਇਹ ਧਮਾਕਾ ਕਿਸੇ ਅੱਤਵਾਦੀ ਨੇ ਕੀਤਾ ਜਾਂ ਕੋਈ ਹੋਰ ਕਾਰਨ ਸੀ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕਰ ਰਹੇ ਹਨ। ਪਰ ਅਜੇ ਤੱਕ ਪੁਲਿਸ ਵੱਲੋਂ ਅਜਿਹੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਜੇ ਤੱਕ ਇਸ ਧਮਾਕੇ ਦੀ ਪੁਸ਼ਟੀ ਨਹੀਂ ਕਰ ਰਹੀ ਹੈ।
