ਓਲੰਪੀਅਨ ਪਦਮਸ਼੍ਰੀ ਮੁੱਕੇਬਾਜ਼ ਕੌਰ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿਖੇ ਆਖਰੀ ਸਾਹ ਲਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਕੌਰ ਸਿੰਘ ਪੰਜਾਬ ਦੇ ਹੀ ਨਹੀਂ ਸਗੋਂ ਭਾਰਤ ਦੇ ਮੋਹਰੀ ਮੁੱਕੇਬਾਜ਼ਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਮਹਾਨ ਖਿਡਾਰੀ ਮੁਹੰਮਦ ਅਲੀ ਨਾਲ ਵੀ ਮੈਚ ਖੇਡਿਆ ਸੀ। ਕੌਰ ਸਿੰਘ ਨੇ ਦੇਸ਼ ਲਈ ਕਈ ਮੈਡਲ ਜਿੱਤੇ ਸਨ। ਉਨ੍ਹਾਂ ਨੂੰ 1982 ਵਿੱਚ ਅਰਜੁਨ ਅਵਾਰਡ ਅਤੇ 1983 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਜੀਵਨ ‘ਤੇ ਪੰਜਾਬੀ ਫਿਲਮ ਵੀ ਬਣੀ ਹੈ। ਕੁੱਝ ਦਿਨ ਪਹਿਲਾ ਹੀ ਮੌਜੂਦਾ ਪੰਜਾਬ ਸਰਕਾਰ ਨੇ ਇਸ ਸੈਸ਼ਨ ਵਿੱਚ ਉਨ੍ਹਾਂ ਦੀ ਜੀਵਨੀ ਨੂੰ ਪੁਸਤਕਾਂ ਵਿੱਚ ਸ਼ਾਮਿਲ ਕੀਤਾ ਹੈ।