[gtranslate]

ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ‘ਚ ਮੁੜ ਅਕਾਲੀ ਦਲ ‘ਚ ਸ਼ਾਮਿਲ ਹੋਏ ਬ੍ਰਹਮਪੁਰਾ

brahmpura rejoined the akali dal

ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਦੇ ਸੈਕਟਰ 15 ਸਥਿਤ ਬ੍ਰਹਮਪੁਰਾ ਦੀ ਰਿਹਾਇਸ਼ ’ਤੇ ਪੁੱਜੇ, ਜਿਥੇ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਬ੍ਰਹਮਪੁਰਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ।

ਇਸ ਮੌਕੇ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਬ੍ਰਹਮਪੁਰਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਚੋਣਾਂ ਵਿੱਚ ਵੱਡਾ ਫਾਇਦਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਪਿਤਾ ਜੀ ਦਾ ਬ੍ਰਹਮਪੁਰਾ ਨਾਲ ਭਰਾਵਾਂ ਵਾਲਾ ਰਿਸ਼ਤਾ ਹੈ। ਸਾਰੀ ਉਮਰ ਮੇਰੇ ਪਿਤਾ ਅਤੇ ਬ੍ਰਹਮਪੁਰਾ ਨੇ ਸੰਘਰਸ਼ ਕੀਤਾ ਹੈ। ਕੁੱਝ ਕਾਰਨਾਂ ਕਰਕੇ ਉਹ ਸਾਡੇ ਤੋਂ ਵੱਖ ਹੋ ਗਏ ਸਨ ਪਰ ਹੁਣ ਮੈਂ ਬਹੁਤ ਖੁਸ਼ ਹਾਂ ਕਿ ਉਹ ਘਰ ਵਾਪਿਸ ਪਰਤ ਆਏ ਹਨ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਮੈਂ ਘਰ ਪਰਤਿਆ ਹਾਂ ਅਤੇ ਮੈਂ ਬਹੁਤ ਖੁਸ਼ ਹਾਂ। ਬ੍ਰਹਮਪੁਰਾ ਕਿਹਾ ਕਿ ਪਰਿਵਾਰ ਵਿੱਚ ਕਈ ਗੱਲਾਂ ਹੁੰਦੀਆਂ ਹਨ, ਸਭ ਕੁੱਝ ਭੁੱਲ ਕੇ ਮੈਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਅਹੁਦਾ ਨਹੀਂ ਚਾਹੀਦਾ, ਹੁਣ ਅਸੀਂ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਵਾਂਗੇ।

Leave a Reply

Your email address will not be published. Required fields are marked *