ਬ੍ਰਾਜ਼ੀਲ ਦੇ ਸਾਓ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਬ੍ਰਾਜ਼ੀਲ ਦੇ ਸਾਓ ਪਾਓਲੋ ਰਾਜ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ ਹੈ। ਇਸ ਘਟਨਾ ‘ਚ ਜਹਾਜ਼ ‘ਚ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਜਹਾਜ਼ ਤੇਜ਼ੀ ਨਾਲ ਹੇਠਾਂ ਵੱਲ ਡਿੱਗਦਾ ਨਜ਼ਰ ਆ ਰਿਹਾ ਹੈ। VOEPASS ਨੇ ਇਕ ਬਿਆਨ ‘ਚ ਕਿਹਾ ਕਿ ਫਲਾਈਟ 2283 ‘ਚ ਸਵਾਰ ਸਾਰੇ 61 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਬ੍ਰਾਜ਼ੀਲ ਦੀ ਖੇਤਰੀ ਏਅਰਲਾਈਨ VOEPASS ਦਾ ਹਵਾਈ ਜਹਾਜ਼ 2283-PS-VPB ਕਰੈਸ਼ ਹੋ ਗਿਆ ਹੈ। ਜਹਾਜ਼ ਨੇ ਕੈਸਕੇਵਲ ਤੋਂ ਗੁਆਰੁਲਹੋਸ ਹਵਾਈ ਅੱਡੇ ਲਈ ਉਡਾਣ ਭਰੀ, ਜਿਸ ਵਿਚ 61 ਲੋਕ ਸਵਾਰ ਸਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਪਿੱਛੇ ਕੀ ਕਾਰਨ ਹੈ।