ਬ੍ਰਿਟੇਨ ਦੇ ਰਾਜਾ ਚਾਰਲਸ III ਨੂੰ ਕੈਂਸਰ ਹੈ। ਬਕਿੰਘਮ ਪੈਲੇਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਪ੍ਰੋਸਟੇਟ ਦੀ ਸਰਜਰੀ ਕਰਵਾਈ ਸੀ। ਕੈਂਸਰ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਦੇ ਸਾਰੇ ਜਨਤਕ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਬਾਈਡੇਨ ਅਤੇ ਸੁਨਕ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਬ੍ਰਿਟੇਨ ਦੇ ਰਾਜਾ ਚਾਰਲਸ ਤੀਜੇ ਦੀ ਉਮਰ 75 ਸਾਲ ਹੈ। ਪਿਛਲੇ ਮਹੀਨੇ ਪ੍ਰੋਸਟੇਟ ਵਧਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਸਰਜਰੀ ਵੀ ਹੋਈ ਸੀ। ਹਾਲਾਂਕਿ, ਮਹਿਲ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਕੀ ਉਨ੍ਹਾਂ ਨੂੰ ਪ੍ਰੋਸਟੇਟ ਕੈਂਸਰ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਕੈਂਸਰ ਬਾਰੇ ਪਤਾ ਲੱਗਾ ਹੈ। ਚਾਰਲਸ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ।
ਬਕਿੰਘਮ ਪੈਲੇਸ ਨੇ ਕਿੰਗ ਚਾਰਲਸ ਤੀਜੇ ਦੇ ਕੈਂਸਰ ਬਾਰੇ ਕਿਹਾ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਹ ਜਲਦੀ ਹੀ ਠੀਕ ਹੋ ਜਾਣਗੇ ਅਤੇ ਆਪਣੀ ਪੁਰਾਣੀ ਜ਼ਿੰਦਗੀ ਵਿੱਚ ਵਾਪਸ ਆਉਣਗੇ। ਰਾਜਮਹਿਲ ਅਤੇ ਹੋਰ ਪਰਿਵਾਰਕ ਮੈਂਬਰ ਉਨ੍ਹਾਂ ਦਾ ਮਨੋਬਲ ਵਧਾ ਰਹੇ ਹਨ। ਫਿਲਹਾਲ ਉਹ ਕੁਝ ਦਿਨਾਂ ਤੱਕ ਕਿਸੇ ਵੀ ਜਨਤਕ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ ਪਰ ਆਪਣੇ ਮਹਿਲ ਦੇ ਕੰਮ ਦੀ ਨਿਗਰਾਨੀ ਕਰਦੇ ਰਹਿਣਗੇ।