ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਬਕਿੰਘਮ ਪੈਲੇਸ ਵੱਲੋਂ ਐਤਵਾਰ ਨੂੰ ਇੱਕ ਬਿਆਨ ਵਿੱਚ ਮਹਾਰਾਣੀ ਐਲਿਜ਼ਾਬੈਥ II ਦੇ ਕੋਰੋਨਾ ਪੌਜੇਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ।
I wish Her Majesty Queen Elizabeth a speedy recovery and pray for her good health. https://t.co/Em873ikLl8
— Narendra Modi (@narendramodi) February 20, 2022
ਪੀਐਮ ਮੋਦੀ ਨੇ ਟਵੀਟ ਕੀਤਾ, ‘ਮੈਂ ਮਹਾਰਾਣੀ ਐਲਿਜ਼ਾਬੈਥ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।’ ਮਹੱਤਵਪੂਰਨ ਗੱਲ ਇਹ ਹੈ ਕਿ, ਇੰਗਲੈਂਡ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਤਹਿਤ 10 ਦਿਨਾਂ ਲਈ ਏਕਾਂਤਵਾਸ ਰਹਿਣਾ ਹੈ।