ਪੰਜਾਬ ‘ਚ ਬੁੱਧਵਾਰ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਸੁਮਨ ਨੇ ਕਿਹਾ ਕਿ ‘ਆਪ’ ਸਰਕਾਰ ਹਰ ਗਰੀਬ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਨੇਕ ਕੰਮ ਕਰ ਰਹੀ ਹੈ।
