ਡੁਨੇਡਿਨ ਦੇ ਕੈਲਟਨ ਹਿੱਲ ਵਿੱਚ ਇੱਕ ਵਪਾਰਕ ਇਮਾਰਤ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ। ਫਾਇਰ ਐਂਡ ਐਮਰਜੈਂਸੀ ਨੇ ਕਿਹਾ ਕਿ ਅੱਜ ਸਵੇਰੇ ਛੇ ਫਾਇਰ ਟਰੱਕਾਂ ਨੂੰ ਦੱਖਣੀ ਰੋਡ ‘ਤੇ ਵੱਡੀ ਅੱਗ ‘ਤੇ ਕਾਬੂ ਪਾਉਣ ਲਈ ਭੇਜਿਆ ਗਿਆ ਸੀ। ਸਵੇਰੇ 4 ਵਜੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ, ਪਰ ਇਸ ਮਗਰੋਂ ਅੱਗ ‘ਤੇ ਕਾਬੂ ਪਾਉਣ ਲਈ ਹੋਰ ਚਾਰ ਗੱਡੀਆਂ ਨੂੰ ਬੁਲਾਇਆ ਗਿਆ ਸੀ ਫੇਨਜ਼ ਨੇ ਕਿਹਾ ਕਿ ਕੋਈ ਜ਼ਖਮੀ ਨਹੀਂ ਹੋਇਆ ਹੈ, ਪਰ ਇਮਾਰਤ ਨੂੰ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਿਆ ਹੈ।
