ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ। ਸੈਂਜ ਘਾਟੀ ‘ਚ ਸੋਮਵਾਰ ਸਵੇਰੇ ਇੱਕ ਬੱਸ ਖੱਡ ‘ਚ ਡਿੱਗੀ ਹੈ। ਬੱਸ ‘ਚ ਕੁੱਲ 45 ਲੋਕ ਸਵਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੱਸ ਵਿੱਚ ਕੁੱਝ ਬੱਚੇ ਵੀ ਸਵਾਰ ਸਨ ਜੋ ਸਕੂਲ ਜਾ ਰਹੇ ਸਨ। ਸੜਕ ਤੋਂ ਲੰਘ ਰਹੀ ਇਹ ਪ੍ਰਾਈਵੇਟ ਬੱਸ ਸੜਕ ਤੋਂ ਹੇਠਾਂ ਟੋਏ ਵਿੱਚ ਜਾ ਡਿੱਗੀ। ਇਹ ਬੱਸ ਸੈਂਜ ਘਾਟੀ ਦੇ ਸ਼ੇਨਸ਼ਰ ਤੋਂ ਸੈਂਜ ਵੱਲ ਆ ਰਹੀ ਸੀ। ਇਸ ਦੇ ਨਾਲ ਹੀ ਜੰਗਲਾ ਨਾਮਕ ਸਥਾਨ ‘ਤੇ ਕੈਂਚੀ ਮੋਡ ‘ਚ ਇਹ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਟੋਏ ‘ਚ ਜਾ ਡਿੱਗੀ।
ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ‘ਚ ਸਥਾਨਕ ਲੋਕਾਂ ਤੋਂ ਇਲਾਵਾ ਸਕੂਲੀ ਬੱਚੇ ਵੀ ਸਵਾਰ ਸਨ ਜੋ ਸੈਂਜ ਸਕੂਲ ਵੱਲ ਆ ਰਹੇ ਸਨ। ਐਸਪੀ ਕੁੱਲੂ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਬੱਸ ਦੇ ਹਾਦਸੇ ਦੀ ਸੂਚਨਾ ਮਿਲਦੀਆਂ ਹੀ ਪੁਲੀਸ ਟੀਮ ਮੌਕੇ ’ਤੇ ਭੇਜ ਦਿੱਤੀ ਗਈ ਸੀ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਜ਼ਖਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।