[gtranslate]

ਮੰਦਭਾਗੀ ਖ਼ਬਰ : ਹਾਈਵੇਅ ‘ਤੇ ਚੱਲਦੀ ਬੱਸ ‘ਚ ਲੱਗੀ ਭਿਆਨਕ ਅੱਗ, ਜਿਉਂਦੇ ਸੜੇ 2 ਯਾਤਰੀ, ਕਈ ਝੁਲਸੇ

bus caught fire on delhi jaipur highway

ਦਿੱਲੀ-ਜੈਪੁਰ ਹਾਈਵੇਅ ‘ਤੇ ਬੁੱਧਵਾਰ ਰਾਤ ਨੂੰ ਵੱਡਾ ਹਾਦਸਾ ਵਾਪਰਿਆ ਹੈ। ਹਾਈਵੇਅ ‘ਤੇ ਇੱਕ ਪ੍ਰਾਈਵੇਟ ਸਲੀਪਰ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ‘ਚ ਦੋ ਯਾਤਰੀ ਜ਼ਿੰਦਾ ਸੜ ਗਏ। ਜਦਕਿ 12 ਯਾਤਰੀ ਗੰਭੀਰ ਰੂਪ ਨਾਲ ਝੁਲਸ ਗਏ ਹਨ। ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਯਾਤਰੀਆਂ ਨੂੰ ਮੇਦਾਂਤਾ ਅਤੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਕੁਝ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਯਾਤਰੀਆਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ ਪ੍ਰਾਈਵੇਟ ਸਲੀਪਰ ਬੱਸ ਦਿੱਲੀ-ਜੈਪੁਰ ਹਾਈਵੇਅ ਤੋਂ ਲੰਘ ਰਹੀ ਸੀ। ਇਸ ਦੌਰਾਨ ਅਚਾਨਕ ਚੱਲਦੀ ਬੱਸ ਨੂੰ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਯਾਤਰੀ ਕੁਝ ਸਮਝ ਪਾਉਂਦੇ, ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਦੌਰਾਨ ਕੁਝ ਯਾਤਰੀ ਗੇਟ ਤੋਂ ਬਾਹਰ ਨਿਕਲੇ ਅਤੇ ਕੁਝ ਸਵਾਰੀਆਂ ਨੇ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ। ਕੁਝ ਯਾਤਰੀ ਬੱਸ ਦੇ ਅੰਦਰ ਹੀ ਫਸ ਗਏ। ਹਾਈਵੇਅ ਤੋਂ ਲੰਘ ਰਹੇ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

 

Leave a Reply

Your email address will not be published. Required fields are marked *