ਜੇਕਰ ਤੁਸੀ ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਵਿੱਚ ਰਹਿੰਦੇ ਹੋ ਅਤੇ ਇੱਕ ਘਰ ਲੱਭ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਖਾਸ ਹੈ। ਦਰਅਸਲ ਪਿਛਲੇ 1 ਸਾਲ ਦੌਰਾਨ ਆਕਲੈਂਡ ਦੇ ਕਈ ਰਿਹਾਇਸ਼ੀ ਖੇਤਰਾਂ ਦੇ ਵਿੱਚ ਘਰਾਂ ਦੀ ਕੀਮਤ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਰਿਪੋਰਟਾਂ ਮੁਤਾਬਿਕ ਘਰਾਂ ਦੇ ਮੁੱਲਾਂ ਵਿੱਚ $300,000 ਤੱਕ ਦੀ ਗਿਰਾਵਟ ਦਰਜ ਹੋਈ ਹੈ।
