[gtranslate]

ਵੱਡੀ ਖਬਰ : ਮੋਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਦਿੱਤੀ ਹਰੀ ਝੰਡੀ

cabinet approves bill to repeal

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਹੁਣ 29 ਨਵੰਬਰ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਪੁਰਾਣੇ ਕਾਨੂੰਨ ਨੂੰ ਵਾਪਿਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ। ਦੂਜੇ ਸ਼ਬਦਾਂ ਵਿੱਚ ਕਹੀਏ ਤਾਂ ਨਵੇਂ ਕਾਨੂੰਨ ਦੀ ਤਰ੍ਹਾਂ ਹੀ ਪੁਰਾਣੇ ਕਾਨੂੰਨ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਮਨਜ਼ੂਰੀ ਲਈ ਬਿੱਲ ਨੂੰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਅਤੇ ਫਿਰ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਨੋਟੀਫਿਕੇਸ਼ਨ ਜਾਰੀ ਹੋਵੇਗਾ ਜਿਸ ਤੋਂ ਬਾਅਦ ਇਹ ਕਾਨੂੰਨ ਰੱਦ ਹੋ ਜਾਣਗੇ।

Leave a Reply

Your email address will not be published. Required fields are marked *