[gtranslate]

ਪੰਜਾਬ ਜਲਦ ਪੱਕੇ ਕੀਤੇ ਜਾਣਗੇ ਕੱਚੇ ਕਾਮੇ ! ਵਿੱਤ ਮੰਤਰੀ ਚੀਮਾ ਨੇ ਕਹੀ ਇਹ ਵੱਡੀ ਗੱਲ

cabinet sub committee meeting

ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਤਜਵੀਜ਼ ਜਲਦੀ ਤਿਆਰ ਹੋ ਜਾਵੇਗੀ। ਇਸ ਸਬੰਧੀ ਵੀਰਵਾਰ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦਾ ਡਾਟਾ ਸੌਂਪਿਆ ਹੈ। ਕਮੇਟੀ ਦੇ ਪ੍ਰਧਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੂਰਾ ਡਾਟਾ ਆ ਗਿਆ ਹੈ। ਜਲਦੀ ਹੀ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਨੂੰ ਸੌਂਪਿਆ ਜਾਵੇਗਾ। 26 ਜੁਲਾਈ ਨੂੰ ਮੁੜ ਕਮੇਟੀ ਦੀ ਮੀਟਿੰਗ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਕੱਚੇ ਕਾਮਿਆਂ ਨੂੰ ਸਹੀ ਢੰਗ ਨਾਲ ਨਹੀਂ ਰੱਖਿਆ। ਇਸ ਵਿੱਚ ਗਲਤੀ ਹੋਈ ਹੈ। ਪਿਛਲੀ ਮੀਟਿੰਗ ‘ਚ ਕਮੇਟੀ ਨੇ ਡਾਟਾ ਨਾ ਦੇਣ ‘ਤੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਸੀ।

‘ਆਪ’ ਸਰਕਾਰ ਦੇ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

 

Likes:
0 0
Views:
209
Article Categories:
India News

Leave a Reply

Your email address will not be published. Required fields are marked *