ਆਬੂ ਧਾਬੀ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਹੋਣ ਤੋਂ ਟਲਿਆ ਹੈ। ਦਰਅਸਲ, ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੇ ਇੰਜਣ ਨੂੰ ਅਚਾਨਕ ਰਸਤੇ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹਲਚਲ ਮਚ ਗਈ ਅਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਆਬੂਧਾਬੀ ਵਾਪਿਸ ਭੇਜ ਦਿੱਤਾ ਗਿਆ, ਜਿੱਥੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਏਅਰ ਇੰਡੀਆ ਐਕਸਪ੍ਰੈਸ ਨੇ ਦੱਸਿਆ ਕਿ ਜਹਾਜ਼ ਸੁਰੱਖਿਅਤ ਉਤਰ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।
ਡੀਜੀਸੀਏ ਦੇ ਅਨੁਸਾਰ, ਜਦੋਂ ਫਲਾਈਟ ਨੇ ਉਡਾਣ ਭਰੀ ਤਾਂ ਉਸ ਵਿੱਚ 184 ਯਾਤਰੀ ਸਵਾਰ ਸਨ। ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ, “ਉਡਾਣ ਤੋਂ ਤੁਰੰਤ ਬਾਅਦ ਅਤੇ 1,000 ਫੁੱਟ ਦੀ ਉਚਾਈ ‘ਤੇ ਪਹੁੰਚਣ ਤੋਂ ਬਾਅਦ ਪਾਇਲਟ ਨੂੰ ਇੰਜਣ ਵਿੱਚ ਅੱਗ ਲੱਗਣ ਪਤਾ ਲੱਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਅਬੂ ਧਾਬੀ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ।” ਡੀਜੀਸੀਏ ਨੇ ਕਿਹਾ ਕਿ ਏਅਰ ਇੰਡੀਆ ਐਕਸਪ੍ਰੈਸ ਬੀ 737-800 ਜਹਾਜ਼ ਅੱਧੀ ਹਵਾ ਵਿਚ ਅੱਗ ਲੱਗਣ ਕਾਰਨ ਅਬੂ ਧਾਬੀ ਹਵਾਈ ਅੱਡੇ ‘ਤੇ ਵਾਪਸ ਪਰਤਿਆ ਸੀ।