[gtranslate]

ਕੈਨੇਡਾ ‘ਚ ਗੈਂਗਸਟਰ ਅਲਰਟ, 9 MOST WANTED ਪੰਜਾਬੀ ਗੈਂਗਸਟਰਾਂ ਸਣੇ 11 ਦੀ ਸੂਚੀ ਜਾਰੀ, ਗੋਲਡੀ ਬਰਾੜ ਤੇ ਲਖਬੀਰ…

canada gangsters list cfseu bc

ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਇੱਕ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿਨ੍ਹਾਂ ਨੂੰ ਲੈ ਕੇ ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਅਪਰਾਧੀ ਲੋਅਰ ਮੇਨਲੈਂਡ ਗੈਂਗ ਵਾਰ ਨਾਲ ਸਬੰਧਿਤ ਦੱਸੇ ਜਾ ਰਹੇ ਹਨ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਕਿਤੇ ਵੀ ਨਜ਼ਰ ਆਉਣ ਤਾਂ ਉਹ ਇੰਨ੍ਹਾਂ ਤੋਂ ਦੂਰ ਰਹਿਣ। ਹਾਲਾਂਕਿ, ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫਤਰ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਂ ਸ਼ਾਮਿਲ ਨਹੀਂ ਹੈ। ਇਹ ਦੋਵੇਂ ਕੈਨੇਡਾ ‘ਚ ਬੈਠ ਕੇ ਭਾਰਤ ‘ਚ ਅਪਰਾਧ ਕਰ ਰਹੇ ਹਨ।

ਬ੍ਰਿਟਿਸ਼ ਕੋਲੰਬੀਆ ਇਨਫੋਰਸਮੈਂਟ ਯੂਨਿਟ ਦੀ ਸੂਚੀ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰੂਪ ਗਿੱਲ, ਸੁਮਦੀਸ਼ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਅਤੇ ਸ਼ਕੀਲ ਬਸਰਾ ਦੇ ਨਾਮ ਸ਼ਾਮਿਲ ਹਨ। ਇਸ ਤੋਂ ਇਲਾਵਾ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਂ ਵੀ ਸ਼ਾਮਿਲ ਹੈ।

Leave a Reply

Your email address will not be published. Required fields are marked *