ਇੱਕ ਵਾਰ ਫਿਰ ਵੱਡਾ ਝਟਕਾ ਦਿੰਦੇ ਹੋਏ, ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ, ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ।
ਇਸ ਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਜ਼ਿਆਦਾ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ।