ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਆਗੂ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਸਰਕਾਰ ਅਤੇ ਨਿੱਜੀ ਆਲੋਚਨਾ ਦਰਮਿਆਨ ਲਿਆ ਹੈ। ਟਰੂਡੋ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਦੌਰਾਨ ਆਪਣੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਲੰਬੀ ਗੱਲਬਾਤ ਤੋਂ ਬਾਅਦ ਲਿਆ ਹੈ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਵਿਵਾਦਾਂ ਨੇ ਕੰਮਕਾਜ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਟਰੂਡੋ ਨੇ 2013 ਵਿੱਚ ਲਿਬਰਲ ਲੀਡਰ ਵਜੋਂ ਅਹੁਦਾ ਸੰਭਾਲਿਆ ਸੀ। ਜਸਟਿਨ ਟਰੂਡੋ 11 ਸਾਲ ਤੱਕ ਲਿਬਰਲ ਪਾਰਟੀ ਦੇ ਨੇਤਾ ਰਹੇ ਅਤੇ 9 ਸਾਲ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ।