ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਚਪੇਟ ‘ਚ ਆ ਗਏ ਹਨ। ਪਰ ਫਿਲਹਾਲ ਉਹ ਠੀਕ ਮਹਿਸੂਸ ਕਰ ਰਹੇ ਹਨ। ਟਰੂਡੋ ਨੇ ਕਿਹਾ ਕਿ ਉਹ ਜਨਤਕ ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰਿਮੋਟ ਤੋਂ ਕੰਮ ਕਰਨਾ ਜਾਰੀ ਰੱਖਣਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਟੀਕਾ ਲਗਵਾਉਣ ਅਤੇ ਵਾਇਰਸ ਵਿਰੁੱਧ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਟਰੂਡੋ ਪਿਛਲੇ ਹਫ਼ਤੇ ਉਨ੍ਹਾਂ ਦੇ ਇੱਕ ਬੱਚੇ ਦੇ ਕੋਰੋਨਾ ਪੌਜੇਟਿਵ ਹੋਣ ਤੋਂ ਬਾਅਦ ਏਕਾਂਤਵਾਸ ਹੋ ਗਏ ਸਨ। ਪਰ ਉਸ ਸਮੇਂ ਉਨ੍ਹਾਂ ਦੀ ਕੋਵਿਡ ਰਿਪੋਰਟ ਨੈਗੇਟਿਵ ਆਈ ਸੀ।
ਕੈਨੇਡੀਅਨ ਪੀਐਮ ਨੇ ਟਵੀਟ ਕੀਤਾ, “ਅੱਜ ਸਵੇਰੇ ਮੈਂ ਕੋਵਿਡ-19 ਨਾਲ ਸੰਕਰਮਿਤ ਪਾਇਆ ਗਿਆ। ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਮੈਂ ਜਨਤਕ ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਰਿਮੋਟ ਤੋਂ ਕੰਮ ਕਰਨਾ ਜਾਰੀ ਰੱਖਾਂਗਾ। ਸਾਰਿਆਂ ਨੂੰ ਬੇਨਤੀ ਹੈ ਕਿ ਵੈਕਸੀਨ ਜਰੂਰ ਲਗਵਾਓ।” ਇਸ ਤੋਂ ਪਹਿਲਾ ਟਰੂਡੋ ਦੇ ਪਰਿਵਾਰ ਨੂੰ ਰਾਜਧਾਨੀ ਓਟਾਵਾ ਵਿੱਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕਿਸੇ ਅਣਦੱਸੀ ਥਾਂ ‘ਤੇ ਭੇਜ ਦਿੱਤਾ ਗਿਆ ਸੀ। ਕੋਵਿਡ ਸਿਹਤ ਪਾਬੰਦੀਆਂ ਨੂੰ ਲੈ ਕੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਟੀਕੇ ਦੀ ਲੋੜ ਨੂੰ ਲੈ ਕੇ ਟਰੱਕ ਡਰਾਈਵਰਾਂ ਵੱਲੋਂ ਰੋਸ ਦੀ ਸ਼ੁਰੂਆਤ ਇੱਕ ਪਾਸੇ ਤੋਂ ਦੇਖਣ ਨੂੰ ਮਿਲੀ। ਹੌਲੀ-ਹੌਲੀ ਹੋਰ ਲੋਕਾਂ ਨੇ ਵੀ ਇਸ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਰਕਾਰ ਤੋਂ ਇਸ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ। ਜੌਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ, ਕੈਨੇਡਾ ਵਿਸ਼ਵ ਵਿੱਚ ਸਭ ਤੋਂ ਵੱਧ ਟੀਕਾਕਰਨ ਦਰਾਂ ਵਿੱਚੋਂ ਇੱਕ ਹੈ। 5 ਵਿੱਚੋਂ 4 ਕੈਨੇਡੀਅਨਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ। ਹਾਲਾਂਕਿ, ਕੁੱਝ ਲੋਕ ਅਜਿਹੇ ਹਨ ਜਿਨ੍ਹਾਂ ਨੇ ਵੈਕਸੀਨ ਨਹੀਂ ਲਗਵਾਈ ਹੈ।