[gtranslate]

ਰਾਮ ਨੌਮੀ ਮੌਕੇ ਇਕੱਠੇ ਨਜ਼ਰ ਆਏ ਸਾਰੀਆਂ ਪਾਰਟੀਆਂ ਦੇ ਉਮੀਦਵਾਰ, ਚੰਨੀ ਨੇ ਮੁੱਖ ਮੰਤਰੀ ਮਾਨ ਦੇ ਮਾਂ ਦੇ ਲਾਏ ਪੈਰੀ ਹੱਥ !

candidates-of-all-parties-appeared

ਜਲੰਧਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੇ ਸਿਆਸੀ ਉਤਸਾਹ ਦੇ ਵਿਚਕਾਰ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ ਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਿਰ ਵਿਖੇ ਸ਼੍ਰੀ ਰਾਮ ਨੌਮੀ ਦੇ ਮੌਕੇ ਕਰਵਾਏ ਗਏ ਸਮਾਗਮ ‘ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਹਿੱਸਾ ਲਿਆ। ਇੱਥੇ ਇੱਕੋ ਜਗ੍ਹਾ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਮੌਜੂਦ ਸਨ। ਇਸ ਦੌਰਾਨ ਸਾਬਕਾ ਸੀਐਮ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਉਨ੍ਹਾਂ ਮੰਤਰੀ ਬਲਕਾਰ ਸਿੰਘ ਨੂੰ ਜੱਫੀ ਵੀ ਪਾਈ।

Leave a Reply

Your email address will not be published. Required fields are marked *