ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਅਤੇ ਪੰਜਾਬ ਕਾਂਗਰਸ ‘ਚ ਛਿੜੇ ਕਲੇਸ਼ ਤੋਂ ਬਾਅਦ ਹੁਣ ਕਾਂਗਰਸ ਦੀ ਤਾਣੀ ਹੋਰ ਵੀ ਉਲਝਦੀ ਹੋਈ ਨਜ਼ਰ ਆ ਰਹੀ ਹੈ। ਬੀਤੇ ਦਿਨ ਕੈਪਟਨ ਨੇ ਕਾਂਗਰੇਸ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਸ ਵਿਚਕਾਰ ਹੁਣ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ 15 ਦਿਨਾਂ ਵਿੱਚ ਆਪਣੀ ਨਵੀਂ ਪਾਰਟੀ ਜਾ ਸੰਗਠਨ ਦਾ ਐਲਾਨ ਕਰ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਦਰਜਨ ਦੇ ਕਰੀਬ ਕਾਂਗਰਸੀ ਆਗੂ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਪਿਛਲੇ ਦਿਨੀ ਕੈਪਟਨ ਨੇ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ, ਕਿ ਕੈਪਟਨ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ।
ਪਰ ਬੀਤੇ ਦਿਨ ਹੀ ਕੈਪਟਨ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ‘ਚ ਸ਼ਾਮਿਲ ਨਹੀਂ ਹੋ ਰਹੇ ਪਰ ਕਾਂਗਰਸ ਜਰੂਰ ਛੱਡ ਰਹੇ ਹਨ। ਹੁਣ ਸਭ ਦੀਆ ਨਜਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੈਪਟਨ ਦਾ ਅਗਲਾ ਕਦਮ ਕੀ ਹੋਵੇਗਾ। ਬੀਤੀ ਸ਼ਾਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਾਂਗਰਸ ਦਾ ਨਾਮ ਵੀ ਹਟਾ ਦਿੱਤਾ ਸੀ। ਹੁਣ ਚਰਚਾਵਾਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਕਿ ਇਹ ਐਲਾਨ ਅਗਲੇ ਆਉਣ ਵਾਲੇ 15 ਦਿਨਾਂ ਦੇ ਅੰਦਰ ਹੋ ਸਕਦਾ ਹੈ। ਇਹ ਵੀ ਖ਼ਬਰ ਹੈ ਕਿ ਕੈਪਟਨ ਦੀ ਸਭ ਤੋਂ ਵੱਡੀ ਤੇ ਪਹਿਲੀਕਦਮੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੋਵੇਗਾ। ਅਮਿਤ ਸ਼ਾਹ ਨਾਲ ਕੈਪਟਨ ਦੀ ਮੁਲਾਕਾਤ ਵੀ ਇਸ ਪਾਸੇ ਵੱਲ ਵੇਖੀ ਜਾ ਰਹੀ ਹੈ।