ਪੰਜਾਬ ਦੇ ਲੁਧਿਆਣਾ ਵਿੱਚ 65 ਲੱਖ ਦੇ ਸੋਲਰ ਲਾਈਟ ਘਪਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਨਾਮਯਦ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਹਾਈਕੋਰਟ ਨੇ ਹੁਣ ਕੈਪਟਨ ਸੰਧੂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਕਰੀਬ 3 ਮਹੀਨਿਆਂ ਤੋਂ ਲਗਾਤਾਰ ਉਹ ਵੀ ਵਿਜੀਲੈਂਸ ਤੋਂ ਫਰਾਰ ਚੱਲ ਰਹੇ ਸਨ। ਵਿਜੀਲੈਂਸ ਨੇ ਉਨ੍ਹਾਂ ਦੇ ਕਈ ਰਿਸ਼ਤੇਦਾਰਾਂ ਦੇ ਘਰਾਂ ਅਤੇ ਟਿਕਾਣਿਆਂ ‘ਤੇ ਵੀ ਲਗਾਤਾਰ ਛਾਪੇਮਾਰੀ ਕੀਤੀ ਸੀ। ਟੀਮਾਂ ਮੁਹਾਲੀ, ਚੰਡੀਗੜ੍ਹ, ਜਗਰਾਉਂ, ਮੁੱਲਾਂਪੁਰ ਦਾਖਾ, ਮੁਕਤਸਰ, ਜ਼ੀਰਾ ਆਦਿ ਥਾਵਾਂ ’ਤੇ ਪੁੱਜੀਆਂ ਪਰ ਸੰਦੀਪ ਸੰਧੂ ਉਨ੍ਹਾਂ ਨੂੰ ਨਹੀਂ ਮਿਲਿਆ।
ਇਸ ਦੌਰਾਨ ਵਿਜੀਲੈਂਸ ਵੱਲੋਂ ਸੰਦੀਪ ਸੰਧੂ ਤੋਂ ਪੁੱਛਗਿੱਛ ਲਈ ਕਰੀਬ 8 ਤੋਂ 10 ਰਿਸ਼ਤੇਦਾਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਵਿਜੀਲੈਂਸ ਵੱਲੋਂ ਸੰਦੀਪ ਸੰਧੂ ਦੀ ਜਾਇਦਾਦ ਦੇ ਰਿਕਾਰਡ ਦੀ ਵੀ ਖੋਜ ਕੀਤੀ ਜਾ ਰਹੀ ਹੈ।