[gtranslate]

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ , ਕੀ ਕਿਸਾਨਾਂ ਦੇ ਮਸਲੇ ਕਰਵਾਉਣਗੇ ਹੱਲ ?

Captain Amarinder Singh meets

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ‘ਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ “ਅੱਜ ਮਾਨਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਵੱਖ-ਵੱਖ ਮੌਜੂਦਾ ਮੁੱਦਿਆਂ ‘ਤੇ ਚਰਚਾ ਕੀਤੀ।”

ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਬਹੁਤ ਮਹੱਤਵਪੂਰਨ ਹੈ। ਸੂਤਰਾਂ ਦੀ ਮੰਨੀਏ ਤਾਂ ਚਰਚਾ ਦੇ ਮੁੱਖ ਤੌਰ ‘ਤੇ ਤਿੰਨ ਨੁਕਤੇ ਸਨ। ਇੱਕ ਤਾਂ ਇਸ ਵੇਲੇ ਸੂਬੇ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਜਿਸ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਜਗਜੀਤ ਸਿੰਘ ਡੱਲੇਵਾਲ ਕਰੀਬ 42 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ।

ਦੂਜਾ ਅਹਿਮ ਮੁੱਦਾ ਪਾਰਟੀ ਮੁਖੀ ਦਾ ਹੈ। ਕਿਉਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਲਈ ਸੀ। ਤੀਸਰਾ, ਰਾਜ ਵਿੱਚ ਇੱਕ ਤੋਂ ਬਾਅਦ ਇੱਕ ਲੋਕ ਸਭਾ, ਪੰਚਾਇਤ ਅਤੇ ਨਗਰ ਨਿਗਮ ਚੋਣਾਂ ਹੋਈਆਂ ਹਨ। ਹੁਣ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਦੋ ਸਾਲ ਬਾਕੀ ਰਹਿ ਗਏ ਹਨ, ਅਜਿਹੇ ਵਿੱਚ ਪਾਰਟੀ ਨੂੰ ਕਿਵੇਂ ਅੱਗੇ ਵਧਣਾ ਚਾਹੀਦਾ ਹੈ, ਇਹ ਮੁੱਦਾ ਚਰਚਾ ਦਾ ਵਿਸ਼ਾ ਹੋ ਸਕਦਾ ਹੈ।

Likes:
0 0
Views:
77
Article Categories:
India News

Leave a Reply

Your email address will not be published. Required fields are marked *